-
WhoIsJesus Share

ਯਿਸੂ ਨੇ ਕੌਣ ਹੈ? --- About Punjabi --- Other Resources

ਯਿਸੂ ਨੇ ਕੌਣ ਹੈ?

Click on the tract icon to the right to download it to your computer.
This tract is laid out for A4 sized paper.

ਆਪਣੇ ਕੰਪਿਊਟਰ ਨੂੰ ਕਰਨ ਲਈ ਇਸ ਨੂੰ ਡਾਊਨਲੋਡ ਕਰਨ ਲਈ ਸੱਜੇ ਟ੍ਰੈਕਟ ਆਈਕਾਨ ਤੇ ਕਲਿੱਕ ਕਰੋ.
ਇਹ ਟ੍ਰੈਕਟ A4 ਆਕਾਰ ਪੇਪਰ ਲਈ ਬਾਹਰ ਰੱਖਿਆ ਗਿਆ ਹੈ.

Can you help?

This version uses the Pujabi Easy-to-Read Version Copyright © 2010 World Bible Translation Center

Printing cost for the first 5,000 copies will be approximately $300. From that point the reprinting should be self-sustaining. As orders are received we will use the funds to reprint as needed.

So far, we have received 5 hours of donated time and $0.00 in funds for the Punjabi language project.

Lookup a word or passage in the Bible


BibleGateway.com
Include this form on your page

ISO pan

Glottolog panj1256

The Panjabi Bible is available at Bible Gateway.

https://www.biblegateway.com/versions/Punjabi-Bible-Easy-to-Read-Version-ERV-PA/#booklist

Your help is needed to translate these phrases.

Can you help? It will take an estimated six hours to layout the Who Is Jesus tract in Punjabi.

Printing cost for the first 5,000 copies will be approximately $300. From that point the reprinting should be self-sustaining. As orders are received we will use the funds to reprint as needed.

So far, we have received 1 hour of donated time and $0.00 in funds for the Punjabi language project.


ਯਿਸੂ ਨੇ ਪਰਮੇਸ਼ੁਰ ਦਾ ਪੁੱਤਰ ਹੈਸੰਸਾਰ ਦੇ ਆਦਿ ਤੋਂ ਪਹਿਲਾਂ ਸ਼ਬਦ ਸੀ। ਸ਼ਬਦ ਪਰਮੇਸ਼ੁਰ ਦੇ ਸੰਗ ਸੀ। ਅਤੇ ਸ਼ਬਦ ਪਰਮੇਸ਼ੁਰ ਸੀ। ਉਹ ਆਦਿ ਵਿੱਚ ਪਰਮੇਸ਼ੁਰ ਦੇ ਸੰਗ ਸੀ। ਸਭ ਕੁਝ ਉਸ ਦੇ ਰਾਹੀਂ ਸਾਜਿਆ ਗਿਆ ਸੀ। ਉਸਤੋਂ ਬਿਨਾ ਕੁਝ ਵੀ ਨਹੀਂ ਸੀ ਰਚਿਆ ਗਿਆ। ਉਸ ਵਿੱਚ ਜੀਵਨ ਸੀ। ਉਹ ਜੀਵਨ ਸੰਸਾਰ ਦੇ ਲੋਕਾਂ ਵਾਸਤੇ ਚਾਨਣ ਸੀ। ਯੂਹੰਨਾ 1:1-4 [John 1:1-4] [John 1:10-12]

ਸ਼ਬਦ ਪਹਿਲਾਂ ਤੋਂ ਹੀ ਸੰਸਾਰ ਵਿੱਚ ਸੀ। ਉਸ ਰਾਹੀਂ ਸੰਸਾਰ ਰਚਿਆ ਗਿਆ ਸੀ। ਪਰ ਸੰਸਾਰ ਨੇ ਉਸ ਨੂੰ ਨਹੀਂ ਪਛਾਣਿਆ। 11 ਉਹ ਆਪਣੇ ਘਰ ਵਿੱਚ ਆਇਆ ਸੀ, ਪਰ ਉਸ ਦੇ ਆਪਣੇ ਹੀ ਲੋਕਾਂ ਨੇ ਉਸ ਨੂੰ ਕਬੂਲ ਨਾ ਕੀਤਾ। 12 ਕੁਝ ਲੋਕਾਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਵਿੱਚ ਵਿਸ਼ਵਾਸ ਕੀਤਾ, ਉਸ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਬੱਚੇ ਹੋਣ ਦਾ ਹੱਕ ਦਿੱਤਾ। ਯੂਹੰਨਾ 1: 10-12 [John 1:10-12]

ਉਨ੍ਹਾਂ ਸਭਨਾ ਨੇ ਆਖਿਆ, “ਤਾਂ ਕੀ ਤੂੰ ਪਰਮੇਸ਼ੁਰ ਦਾ ਪੁੱਤਰ ਹੈ?” ਉਸ ਨੇ ਜਵਾਬ ਦਿੱਤਾ, “ਹਾਂ, ਤੁਸੀਂ ਆਖਣ ਵਿੱਚ ਸਹੀ ਹੋ ਮੈਂ ਹਾਂ।” ਲੂਕਾ 22:70 [Luke 22:70]

ਕੋਈ ਵੀ ਉਨ੍ਹਾਂ ਭੇਡਾਂ ਨੂੰ ਮੇਰੇ ਪਿਤਾ ਦੇ ਹੱਥੋਂ ਨਹੀਂ ਖੋਹ ਸੱਕਦਾ। ਮੈਂ ਅਤੇ ਪਿਤਾ ਇੱਕ ਹਾਂ।” ਯੂਹੰਨਾ 10:30 [John 10:30]

ਯਿਸੂ ਨੇ ਆਖਿਆ, “ਫਿਲਿਪੁੱਸ ਮੈਂ ਲੰਬੇ ਸਮੇਂ ਲਈ ਤੇਰੇ ਨਾਲ ਸੀ। ਪਰ ਹਾਲੇ ਵੀ ਤੂੰ ਮੈਨੂੰ ਨਹੀਂ ਜਾਣਦਾ? ਜਿਸ ਮਨੁੱਖ ਨੇ ਮੈਨੂੰ ਵੇਖਿਆ ਹੈ ਪਿਤਾ ਨੂੰ ਵੀ ਵੇਖਿਆ ਹੈ। ਫਿਰ ਤੂੰ ਇਹ ਕਹਿੰਨਾ, ‘ਸਾਨੂੰ ਪਿਤਾ ਦੇ ਦਰਸ਼ਨ ਕਰਵਾ?’ ਯੂਹੰਨਾ 14:9 [John 14:9]

ਉਹ ਵਿਅਕਤੀ ਜਿਹੜਾ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ ਉਸ ਕੋਲ ਸਦੀਪਕ ਜੀਵਨ ਹੈ। ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ ਉਸ ਕੋਲ ਜੀਵਨ ਨਹੀਂ ਹੋਵੇਗਾ। ਪਰਮੇਸ਼ੁਰ ਦਾ ਕ੍ਰੋਧ ਉਸ ਵਿਅਕਤੀ ਉੱਤੇ ਹੋਵੇਗਾ।” ਯੂਹੰਨਾ 3:36 [John 3:36]

ਦਾਨੀਏਲ ਨੇ ਭਵਿੱਖਬਾਣੀ“ਰਾਤ ਵੇਲੇ ਆਪਣੇ ਦਰਸ਼ਨ ਵਿੱਚ ਮੈਂ ਦੇਖਿਆ, ਅਤੇ ਓੱਥੇ ਮੇਰੇ ਸਾਹਮਣੇ ਇੱਕ ਬੰਦਾ ਸੀ ਜਿਹੜਾ ਬੰਦੇ ਵਾਂਗ ਦਿਖਾਈ ਦਿੰਦਾ ਸੀ। ਉਹ ਅਕਾਸ਼ ਵਿੱਚੋਂ ਬਦਲਾਂ ਉੱਤੇ ਆ ਰਿਹਾ ਸੀ। ਉਹ ਪ੍ਰਾਚੀਨ ਪਾਤਸ਼ਾਹ ਕੋਲ ਆਇਆ ਅਤੇ ਉਹ ਉਸ ਨੂੰ ਉਸ ਦੇ ਸਾਹਮਣੇ ਲੈ ਆਏ। “ਜਿਹੜਾ ਬੰਦਾ ਮਨੁੱਖ ਵਾਂਗ ਦਿਖਾਈ ਦਿੰਦਾ ਸੀ ਉਸ ਨੂੰ ਅਧਿਕਾਰ, ਪਰਤਾਪ ਅਤੇ ਪੂਰੀ ਹਕੂਮਤੀ ਸ਼ਕਤੀ ਦਿੱਤੀ ਗਈ। ਹਰ ਕੌਮ ਅਤੇ ਹਰ ਭਾਸ਼ਾ ਦੇ ਲੋਕ ਉਸਦੀ ਉਪਾਸਨਾ ਕਰਨਗੇ। ਉਸਦੀ ਹਕੂਮਤ ਹਮੇਸ਼ਾ ਰਹੇਗੀ। ਉਸਦਾ ਰਾਜ ਸਦਾ ਰਹੇਗਾ। ਇਸਦਾ ਕਦੇ ਨਾਸ਼ ਨਹੀਂ ਹੋਵੇਗਾ। ਦਾਨੀਏਲ 7:13-14 [Daniel 7: 13-14]

ਯਸਾਯਾਹ ਨੇ ਭਵਿੱਖਬਾਣੀ ਕੀਤੀਇਹ ਗੱਲਾਂ ਉਦੋਂ ਵਾਪਰਨਗੀਆਂ ਜਦੋਂ ਕਿਸੇ ਖਾਸ ਬੱਚੇ ਦਾ ਜਨਮ ਹੋਵੇਗਾ। ਪਰਮੇਸ਼ੁਰ ਸਾਨੂੰ ਇੱਕ ਪੁੱਤਰ ਦੇਵੇਗਾ। ਇਹ ਪੁੱਤਰ ਲੋਕਾਂ ਦੀ ਅਗਵਾਈ ਕਰਨ ਦਾ ਜਿਂਮਾ ਲਵੇਗਾ। ਉਸਦਾ ਨਾਮ ਹੋਵੇਗਾ, “ਅਦਭੁੱਤ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਉਹ ਪਿਤਾ ਜਿਹੜਾ ਸਦਾ ਜਿਉਂਦਾ ਹੈ, ਅਮਨ ਦਾ ਸਹਿਜ਼ਾਦਾ।” 7 ਉਸ ਦੇ ਰਾਜ ਵਿੱਚ ਸ਼ਾਂਤੀ ਅਤੇ ਸ਼ਕਤੀ ਹੋਵੇਗੀ। ਦਾਊਦ ਦੇ ਪਰਿਵਾਰ ਦੇ ਰਾਜੇ ਲਈ ਇਹ ਵੱਧਦੀ ਜਾਵੇਗੀ। ਇਹ ਰਾਜਾ ਨੇਕੀ ਅਤੇ ਨਿਰਪੱਖ ਨਿਆਂ ਨਾਲ ਸਦਾ-ਸਦਾ ਲਈ ਰਾਜ ਕਰੇਗਾ। ਸਰਬ ਸ਼ਕਤੀਮਾਨ ਯਹੋਵਾਹ ਆਪਣੇ ਲੋਕਾਂ ਲਈ ਬਹੁਤ ਤੀਬਰ ਪਿਆਰ ਰੱਖਦਾ ਹੈ ਅਤੇ ਇਹ ਤੀਬਰ ਪਿਆਰ ਹੀ ਇਸ ਨੂੰ ਸਫ਼ਲਤਾ ਪੂਰਵਕ ਸੰਪੰਨ ਕਰੇਗਾ। ਯਸਾਯਾਹ 9:6-7 [Isaiah 9:6-7]

ਇਹ ਸਭ ਕੁਝ ਪ੍ਰਭੂ ਦੇ ਆਪਣੇ ਨਬੀ ਦੁਆਰਾ ਕਹੇ ਹੋਏ ਸ਼ਬਦਾਂ ਨੂੰ ਪੂਰਾ ਕਰਨ ਲਈ ਵਾਪਰਿਆ। 23 “ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਨੂੰ ਜਨਮ ਦੇਵੇਗੀ। ਉਹ ਉਸਦਾ ਨਾਮ ਇੰਮਾਨੂਏਲ ਰੱਖਣਗੇ।” ਜਿਸਦਾ ਅਰਥ ਇਹ ਹੈ, “ਪਰਮੇਸ਼ੁਰ ਸਾਡੇ ਸੰਗ ਹੈ।” ਮੱਤੀ 1:22-23 [Matthew 1:22-23]

ਪਰਮੇਸ਼ੁਰ ਦਾ ਪੁੱਤਰ ਇੱਕ ਔਰਤ ਤੋਂ ਜੰਮਿਆ ਸੀ। ਪਰਮੇਸ਼ੁਰ ਦਾ ਪੁੱਤਰ ਨੇਮ ਦੇ ਨਿਯੰਤ੍ਰਣ ਹੇਠ ਜੰਮਿਆਂ। ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਉਹ ਨੇਮ ਦੇ ਅਧੀਨ ਰਹਿ ਰਹੇ ਲੋਕਾਂ ਲਈ ਆਜ਼ਾਦੀ ਲਿਆ ਸੱਕੇ ਪਰਮੇਸ਼ੁਰ ਦਾ ਮੰਤਵ ਸਾਨੂੰ ਆਪਣੇ ਬੱਚੇ ਬਨਾਉਣਾ ਸੀ। ਗਲਾਤੀਆਂ ਨੂੰ 4:4-5 [Galatians 4: 4-5]

ਯਿਸੂ ਦੇ ਚਮਤਕਾਰਤਾਂ ਉਸ ਨੇ ਉਸ ਔਰਤ ਨੂੰ ਆਖਿਆ, “ਹੇ ਪਿਆਰੀ ਇਸਤਰੀ! ਤੂੰ ਆਪਣੇ ਵਿਸ਼ਵਾਸ ਕਾਰਣ ਚੰਗੀ ਹੋਈ ਹੈਂ। ਖੁਸ਼ ਰਹਿ! ਹੁਣ ਤੂੰ ਕੋਈ ਹੋਰ ਤਕਲੀਫ਼ ਨਹੀਂ ਝੱਲੇਂਗੀ।” ਮਰਕੁਸ 5:34 [Mark 5:34]

ਫ਼ੇਰ ਯਿਸੂ ਨੇ ਭੀੜ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਉਸ ਨੇ ਪੰਜ ਰੋਟੀਆਂ ਤੇ ਦੋ ਮੱਛੀਆਂ ਲਈਆਂ: ਉਸ ਨੇ ਅਕਾਸ਼ ਵੱਲ ਵੇਖਿਆ ਅਤੇ ਭੋਜਨ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ। ਫ਼ਿਰ ਯਿਸੂ ਨੇ ਰੋਟੀਆਂ ਵੰਡਿਆਂ ਅਤੇ ਚੇਲਿਆਂ ਨੂੰ ਦੇ ਦਿੱਤੀਆਂ। ਅਤੇ ਚੇਲਿਆਂ ਨੇ ਉਹ ਰੋਟੀਆਂ ਲੋਕਾਂ ਵਿੱਚ ਵੰਡ ਦਿੱਤੀਆਂ। ਸਭ ਲੋਕਾਂ ਨੇ ਰੱਜ ਕੇ ਖਾਧਾ, ਖਾਣ ਤੋਂ ਬਾਦ ਚੇਲਿਆਂ ਨੇ ਬਚੀਆਂ ਹੋਈਆਂ ਰੋਟੀਆਂ ਦੇ ਟੁਕੜਿਆਂ ਨਾਲ ਬਾਰ੍ਹਾਂ ਟੋਕਰੀਆਂ ਭਰੀਆਂ। ਉੱਥੇ ਔਰਤਾਂ ਅਤੇ ਬੱਚੇ ਮਿਲਾਉਣ ਤੋਂ ਬਿਨਾਂ ਜਿਨ੍ਹਾਂ ਨੇ ਭੋਜਨ ਕੀਤਾ। ਕੁਲ ਪੰਜ ਹਜ਼ਾਰ ਆਦਮੀ ਸਨ। ਮੱਤੀ 14:19-21 [Matthew 14: 19-21]

ਯਿਸੂ ਉੱਠਿਆ ਅਤੇ ਉਸ ਨੇ ਹਨੇਰੀ ਅਤੇ ਲਹਿਰਾਂ ਨੂੰ ਹੁਕਮ ਦਿੱਤਾ “ਸ਼ਾਂਤ ਹੋ ਜਾਓ, ਥੰਮ ਜਾਓ।” ਤਾਂ ਹਨੇਰੀ ਰੁਕ ਗਈ ਅਤੇ ਝੀਲ ਸ਼ਾਂਤ ਹੋ ਗਈ। ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਤੁਸੀਂ ਇੰਨੇ ਘਬਰਾਏ ਹੋਏ ਕਿਉਂ ਹੋ? ਕੀ ਤੁਹਾਨੂੰ ਅਜੇ ਵੀ ਵਿਸ਼ਵਾਸ ਨਹੀਂ?” ਚੇਲੇ ਬਹੁਤ ਡਰੇ ਹੋਏ ਸਨ ਅਤੇ ਇੱਕ ਦੂਜੇ ਤੋਂ ਪੁੱਛ ਰਹੇ ਸਨ, “ਇਹ ਕਿਹੋ ਜਿਹਾ ਮਨੁੱਖ ਹੈ? ਹਵਾ ਅਤੇ ਝੀਲ ਵੀ ਉਸਦੀ ਆਗਿਆ ਦਾ ਪਾਲਣ ਕਰਦੇ ਹਨ।” ਮਰਕੁਸ 4:39-41 [Mark 4: 39-41]

ਜਦੋਂ ਅਜੇ ਯਿਸੂ ਪ੍ਰਾਰਥਨਾ ਸਥਾਨ ਵਿੱਚ ਹੀ ਸੀ, ਉੱਥੇ ਇੱਕ ਮਨੁੱਖ ਸੀ ਜਿਸ ਨੂੰ ਭਰਿਸ਼ਟ ਆਤਮਾ ਚਿੰਬੜਿਆ ਹੋਇਆ ਸੀ। ਅਤੇ ਉਹ ਚੀਕਦਾ ਹੋਇਆ ਯਿਸੂ ਕੋਲ ਆਇਆ, “ਓ ਯਿਸੂ ਨਾਸਰੀ! ਤੂੰ ਸਾਡੇ ਕੋਲ ਕਿਸ ਲਈ ਆਇਆ ਹੈਂ? ਕੀ ਤੂੰ ਸਾਡਾ ਨਾਸ਼ ਕਰਨ ਆਇਆ ਹੈਂ? ਮੈਂ ਜਾਣਦਾ ਹਾਂ ਕਿ ਤੂੰ ਕੌਣ ਹੈਂ, ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰੱਖ ਹੈਂ।” ਯਿਸੂ ਨੇ ਬੜੇ ਰੋਅਬ ਨਾਲ ਉਸ ਨੂੰ ਕਿਹਾ, “ਚੁੱਪ ਕਰ! ਅਤੇ ਇਸ ਮਨੁੱਖ ਵਿੱਚੋਂ ਨਿਕਲ ਜਾ!” ਫ਼ੇਰ ਭਰਿਸ਼ਟ ਆਤਮਾ ਨੇ ਉਸ ਮਨੁੱਖ ਨੂੰ ਕੰਬਣੀ ਛੇੜੀ। ਫ਼ੇਰ ਉਹ ਭਰਿਸ਼ਟ ਆਤਮਾ ਉੱਚੀ-ਉੱਚੀ ਚੀਕਦਾ ਹੋਇਆ ਉਸ ਵਿੱਚੋਂ ਬਾਹਰ ਨਿਕਲ ਆਇਆ। ਮਰਕੁਸ 1:23-26 [Mark 1: 23-26]

ਯਿਸੂ ਨੇ ਸਾਨੂੰ ਪਰਮੇਸ਼ੁਰ ਨੂੰ ਰਾਹ ਵੇਖਾਓਥੋਮਾ ਨੇ ਉਸ ਨੂੰ ਕਿਹਾ, “ਪ੍ਰਭੂ ਜੀ ਜੇ ਸਾਨੂੰ ਇਹ ਪਤਾ ਨਹੀਂ ਕਿ ਤੂੰ ਕਿੱਥੇ ਜਾ ਰਿਹਾ ਹੈ, ਫਿਰ ਅਸੀਂ ਰਸਤਾ ਕਿੱਥੋਂ ਜਾਣ ਸੱਕਦੇ ਹਾਂ?” ਯਿਸੂ ਨੇ ਆਖਿਆ, “ਮੈਂ ਹੀ ਰਸਤਾ, ਸੱਚ ਅਤੇ ਜੀਵਨ ਹਾਂ। ਮੇਰੇ ਰਾਹੀਂ ਆਉਣ ਤੋਂ ਬਿਨਾ ਕੋਈ ਪਿਤਾ ਕੋਲ ਨਹੀਂ ਆ ਸੱਕਦਾ। ਯੂਹੰਨਾ 14:5-6 [John 14: 5-6]

ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਦੁਨੀਆਂ ਵਿੱਚ ਭੇਜ ਦਿੱਤਾ। ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਇਸ ਦੁਨੀਆਂ ਅੰਦਰ ਲੋਕਾਂ ਨੂੰ ਦੋਸ਼ੀ ਠਹਿਰਾਣ ਲਈ ਨਹੀਂ ਭੇਜਿਆ ਸਗੋਂ ਉਸ ਨੇ ਆਪਣੇ ਪੁੱਤਰ ਨੂੰ ਦੁਨੀਆਂ ਨੂੰ ਉਸ ਰਾਹੀਂ ਬਚਾਉਣ ਲਈ ਭੇਜਿਆ। ਯੂਹੰਨਾ 3:17 [John 3: 17]

ਭੀੜ ਨੇ ਪੁੱਛਿਆ, “ਉਹ ਕਿਹੜੀਆਂ ਕਰਨੀਆਂ ਹਨ ਜਿਹੜੀਆਂ ਪਰਮੇਸ਼ੁਰ ਸਾਥੋਂ ਕਰਨ ਦੀ ਆਸ ਰੱਖਦਾ ਹੈ?” ਯਿਸੂ ਨੇ ਉੱਤਰ ਦਿੱਤਾ, “ਪਰਮੇਸ਼ੁਰ ਤੁਹਾਥੋਂ ਇਸ ਗੱਲ ਦੀ ਆਸ ਰੱਖਦਾ ਹੈ ਕਿ, ਜਿਸ ਨੂੰ ਉਸ ਨੇ ਭੇਜਿਆ ਤੁਸੀਂ ਉਸ ਵਿੱਚ ਵਿਸ਼ਵਾਸ ਕਰੋ।” ਯੂਹੰਨਾ John 6: 28-29 [John 6:28-29]

“ਉਹ ਜਿਹੜਾ ਕਿ ਮੈਨੂੰ ਪ੍ਰਭੂ, ਕਹਿੰਦਾ ਹੈ, ਸਵਰਗ ਦੇ ਰਾਜ ਵਿੱਚ ਨਹੀਂ ਵੜੇਗਾ। ਸਿਰਫ਼ ਉਹੀ ਵਿਅਕਤੀ ਜਿਹੜਾ ਮੇਰੇ ਪਿਤਾ ਦੀ ਇੱਛਾ ਅਨੁਸਾਰ ਕੰਮ ਕਰਦਾ ਹੈ, ਸਵਰਗ ਦੇ ਰਾਜ ਵਿੱਚ ਪ੍ਰਵੇਸ਼ ਕਰ ਸੱਕਦਾ ਹੈ। ਮੱਤੀ 7:21 [Matthew 7:21]

“ਤੁਸੀਂ ਭੀੜੇ ਫਾਟਕ ਰਾਹੀਂ ਵੜੋ ਕਿਉਂ ਜੋ ਇਹ ਰਾਹ ਸਵਰਗ ਨੂੰ ਖੁਲ੍ਹਦਾ ਹੈ। ਨਰਕ ਦਾ ਰਾਹ ਬਹੁਤ ਖੁਲ੍ਹਾ ਹੈ ਅਤੇ ਬਹੁਤ ਸੁਖਾਲਾ ਹੈ, ਅਤੇ ਤਬਾਹੀ ਵੱਲ ਲਿਜਾਂਦਾ ਹੈ। ਉਸ ਥਾਣੀਂ ਬਹੁਤ ਲੋਕ ਅੰਦਰ ਜਾਂਦੇ ਹਨ। ਪਰ ਉਹ ਫਾਟਕ ਬੜਾ ਭੀੜਾ ਹੈ ਅਤੇ ਔਖਾ ਹੈ ਜਿਹੜਾ ਸੱਚੇ ਜੀਵਨ ਵੱਲ ਨੂੰ ਜਾਂਦਾ ਹੈ। ਅਤੇ ਜਿਹੜੇ ਉਸ ਨੂੰ ਲੱਭਦੇ ਹਨ ਉਹ ਵਿਰਲੇ ਹਨ। ਮੱਤੀ 7: 13-14 [Matthew 7: 13-14]

ਯਿਸੂ ਨੇ ਉਨ੍ਹਾਂ ਨੂੰ ਕਿਹਾ “ਮੈਂ ਹੀ ਜੀਵਨ ਦੀ ਰੋਟੀ ਹਾਂ। ਜਿਹੜਾ ਕੋਈ ਮੇਰੇ ਕੋਲ ਆਉਂਦਾ ਹੈ ਕਦੇ ਭੁੱਖਾ ਨਹੀਂ ਰਹੇਗਾ ਅਤੇ ਜਿਹੜਾ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ, ਕਦੇ ਪਿਆਸਾ ਨਹੀਂ ਰਹੇਗਾ। ਯੂਹੰਨਾ 6:35 [John 6: 35]

ਯਿਸੂ ਨੇ ਉਸ ਨੂੰ ਆਖਿਆ, “ਪੁਨਰ ਉਥਾਂਨ ਅਤੇ ਜੀਵਨ ਮੈਂ ਹਾਂ। ਜਿਹੜਾ ਮਨੁੱਖ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਉਹ ਜਿਉਣਾ ਜਾਰੀ ਰੱਖੇਗਾ। ਹਰ ਵਿਅਕਤੀ, ਜੋ ਜਿਉਂਦਾ ਹੈ ਅਤੇ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ, ਕਦੀ ਨਹੀਂ ਮਰੇਗਾ। ਮਾਰਥਾ, ਕੀ ਤੂੰ ਇਸਦਾ ਵਿਸ਼ਵਾਸ ਕਰਦੀ ਹੈਂ?” ਯੂਹੰਨਾ 11: 25-26 [John 11: 25-26]

ਸ਼ਮਊਨ ਪਤਰਸ ਨੇ ਉਸ ਨੂੰ ਆਖਿਆ, “ਪ੍ਰਭੂ! ਅਸੀਂ ਕਿਸ ਕੋਲ ਜਾਈਏ? ਤੇਰੇ ਕੋਲ ਸ਼ਬਦ ਹਨ ਜੋ ਸਦੀਪਕ ਜੀਵਨ ਦਿੰਦੇ ਹਨ। 69 ਸਾਨੂੰ ਤੇਰੇ ਤੇ ਵਿਸ਼ਵਾਸ ਹੈ, ਅਸੀਂ ਜਾਣਦੇ ਹਾਂ ਕਿ ਤੂੰ ਪਰਮੇਸ਼ੁਰ ਵੱਲੋਂ ਪਵਿੱਤਰ ਪੁਰੱਖ ਹੈਂ।” ਯੂਹੰਨਾ 6: 68-69 [John 6: 68-69]

ਮਸੀਹ ਦੇ ਨਮਿੱਤ ਸਾਨੂੰ ਉਸ ਦੇ ਲਹੂ ਰਾਹੀਂ ਅਜ਼ਾਦੀ ਦਿੱਤੀ ਗਈ ਸੀ। ਸਾਡੇ ਕੋਲ ਪਰਮੇਸ਼ੁਰ ਦੀ ਅਪਾਰ ਕਿਰਪਾ ਦੁਆਰਾ ਆਪਣੇ ਪਾਪਾਂ ਦੀ ਮਾਫ਼ੀ ਹੈ। ਅਫ਼ਸੀਆਂ ਨੂੰ 1:7 [Ephesians 1:7]

ਮੇਰਾ ਕਹਿਣ ਦਾ ਭਾਵ ਹੈ ਕਿ ਤੁਸੀਂ ਨਿਹਚਾ ਰਾਹੀਂ ਪਰਮੇਸ਼ੁਰ ਦੀ ਕਿਰਪਾ ਦੁਆਰਾ ਬਚਾਏ ਗਏ ਹੋ। ਅਤੇ ਤੁਸੀਂ ਇਹ ਕਿਰਪਾ ਵਿਸ਼ਵਾਸ ਰਾਹੀਂ ਪ੍ਰਾਪਤ ਕੀਤੀ ਹੈ। ਤੁਸੀਂ ਆਪਣੇ ਆਪ ਨੂੰ ਨਹੀਂ ਬਚਾਇਆ ਇਹ ਤਾਂ ਪਰਮੇਸ਼ੁਰ ਵੱਲੋਂ ਦਿੱਤੀ ਦਾਤ ਸੀ। ਨਹੀਂ! ਤੁਸੀਂ ਆਪਣੇ ਉਨ੍ਹਾਂ ਕੰਮਾਂ ਰਾਹੀਂ ਨਹੀਂ ਬਚੇ ਜਿਹੜੇ ਤੁਸੀਂ ਕੀਤੇ ਹਨ। ਇਸ ਤਰੀਕੇ ਨਾਲ, ਕੋਈ ਵੀ ਵਿਅਕਤੀ ਘਮੰਡ ਨਹੀਂ ਕਰ ਸੱਕਦਾ ਕਿ ਉਸ ਨੇ ਖੁਦ ਨੂੰ ਬਚਾਇਆ। ਅਫ਼ਸੀਆਂ ਨੂੰ 2: 8-9 [Ephesians 2: 8-9]

ਯਿਸੂ ਦੀ ਮੌਤਪਰ ਯਿਸੂ ਨੇ ਯਹੂਦੀਆਂ ਨੂੰ ਆਖਿਆ, “ਮੇਰਾ ਪਿਤਾ ਹਮੇਸ਼ਾ ਕੰਮ ਕਰਦਾ ਰਹਿੰਦਾ ਹੈ, ਇਸ ਲਈ ਮੈਂਨੂੰ ਵੀ ਕੰਮ ਕਰਨਾ ਚਾਹੀਦਾ ਹੈ।” ਇਹ ਸੁਣਨ ਤੋਂ ਬਾਦ ਯਹੂਦੀ ਯਿਸੂ ਨੂੰ ਮਾਰਨ ਲਈ ਹੋਰ ਵੱਧੇਰੇ ਕੋਸ਼ਿਸ਼ਾਂ ਕਰਨ ਲੱਗੇ। ਯਹੂਦੀਆਂ ਨੇ ਆਖਿਆ, “ਯਿਸੂ ਸਬਤ ਦੇ ਦਿਨ ਦਾ ਨੇਮ ਤੋੜ ਰਿਹਾ ਹੈ ਅਤੇ ਆਖਿਆ, ਪਰਮੇਸ਼ੁਰ ਨੂੰ ਆਪਣਾ ਪਿਤਾ ਆਖਕੇ ਉਹ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਰਾਬਰ ਬਣਾ ਰਿਹਾ ਹੈ!”ਯੂਹੰਨਾ 5: 17-18 [John 5: 17-18]

ਯਹੂਦੀਆਂ ਨੇ ਆਖਿਆ, “ਸਾਡੇ ਕੋਲ ਸ਼ਰ੍ਹਾ ਹੈ ਅਤੇ ਇਸਦੇ ਅਨੁਸਾਰ ਇਹ ਮਰਨ ਯੋਗ ਹੈ ਕਿਉਂਕਿ ਇਸਨੇ ਇਹ ਆਖਿਆ ਹੈ ਕਿ ਇਹ ਪਰਮੇਸ਼ੁਰ ਦਾ ਪੁੱਤਰ ਹੈ।” ਯੂਹੰਨਾ 19:7 [John 19: 7]

ਉੱਥੇ ਉਨ੍ਹਾਂ ਨੇ ਯਿਸੂ ਨੂੰ ਸਲੀਬ ਦਿੱਤੀ। ਉੱਥੇ ਦੋ ਮਨੁੱਖ ਹੋਰ ਸਨ ਜਿਨ੍ਹਾਂ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਇੱਕ ਇੱਕ ਮਨੁੱਖ ਉਸ ਦੇ ਦੋਹੀਂ ਪਾਸੀ ਅਤੇ ਯਿਸੂ ਵਿੱਚਾਲੇ। ਯੂਹੰਨਾ 19:18 [John 19: 18]

ਜਦੋਂ ਸਬਤ ਦਾ ਦਿਨ ਬੀਤ ਗਿਆ ਤਾਂ ਉਸਤੋਂ ਅਗਲਾ ਦਿਨ ਹਫ਼ਤੇ ਦਾ ਪਹਿਲਾ ਦਿਨ ਸੀ। ਬਹੁਤ ਹੀ ਸਵੇਰੇ, ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਕਬਰ ਨੂੰ ਵੇਖਣ ਲਈ ਗਈਆਂ। ਉਸ ਵਕਤ ਉੱਥੇ ਬੜਾ ਜ਼ੋਰ ਦਾ ਭੁਚਾਲ ਆਇਆ। ਅਕਾਸ਼ ਤੋਂ ਇੱਕ ਪ੍ਰਭੂ ਦਾ ਦੂਤ ਆਇਆ। ਪ੍ਰਭੂ ਦੇ ਦੂਤ ਨੇ ਉਸ ਕਬਰ ਦੇ ਨੇੜੇ ਆਕੇ ਉਸ ਦੇ ਉੱਪਰੋਂ ਉਹ ਵੱਡਾ ਪੱਥਰ ਰੇੜ੍ਹਕੇ ਪਾਸੇ ਕੀਤਾ ਤੇ ਉਸ ਪੱਥਰ ਦੇ ਉੱਪਰ ਖੁਦ ਜਾਕੇ ਬੈਠ ਗਿਆ। 3 ਉਸ ਦੂਤ ਦਾ ਰੂਪ ਬਿਜਲੀ ਵਾਂਗ ਚਮਕਦਾ ਸੀ ਅਤੇ ਉਸ ਦੇ ਕੱਪੜੇ ਬਰਫ਼ ਵਰਗੇ ਸਫ਼ੇਦ ਸਨ। ਕਬਰ ਦੀ ਪਹਿਰੇਦਾਰੀ ਕਰਦੇ ਸਿਪਾਹੀ ਦੂਤ ਨੂੰ ਵੇਖਕੇ ਬਹੁਤ ਡਰ ਗਏ। ਉਹ ਇੰਨਾ ਡਰੇ ਕਿ ਡਰ ਦੇ ਮਾਰੇ ਕੰਬਣ ਲੱਗੇ ਅਤੇ ਬੇਹੋਸ਼ ਹੋ ਗਏ। ਦੂਤ ਨੇ ਉਨ੍ਹਾਂ ਔਰਤਾਂ ਨੂੰ ਕਿਹਾ, “ਤੁਸੀਂ ਨਾ ਡਰੋ, ਮੈਂ ਜਾਣਦਾ ਹਾਂ ਕਿ ਤੁਸੀਂ ਉਸ ਯਿਸੂ ਨੂੰ ਲੱਭ ਰਹੀਆਂ ਹੋ ਜਿਸ ਨੂੰ ਸਲੀਬ ਦਿੱਤੀ ਗਈ ਸੀ। ਪਰ ਯਿਸੂ ਇੱਥੇ ਨਹੀਂ ਹੈ, ਕਿਉਂਕਿ, ਜਿਵੇ ਉਸ ਨੇ ਕਿਹਾ ਸੀ, ਉਹ ਮੌਤ ਤੋਂ ਉਭਾਰਿਆ ਗਿਆ ਹੈ। ਆਓ ਅਤੇ ਵੇਖੋ ਜਿਸ ਥਾਂ ਤੇ ਉਸਦਾ ਸ਼ਰੀਰ ਰੱਖਿਆ ਗਿਆ ਸੀ। ਮੱਤੀ 28: 1-6 [Matthew 28: 1-6]

ਜਦੋਂ ਉਨ੍ਹਾਂ ਨੇ ਉਸ ਨੂੰ ਵੇਖਿਆ, ਉਹ ਉਸ ਅੱਗੇ ਝੁਕ ਗਏ ਅਤੇ ਉਸਦੀ ਉਪਾਸਨਾ ਕੀਤੀ। ਪਰ ਕਈਆਂ ਨੂੰ ਸ਼ੱਕ ਸੀ। ਮੱਤੀ 28:17 [Matthew 28: 17]

ਯਦ ਯਿਸੂ ਆਪਣੇ ਚੇਲਿਆਂ ਨੂੰ ਯਰੂਸ਼ਲਮ ਤੋਂ ਬਾਹਰ ਬੈਤਅਨੀਆ ਦੇ ਸਾਹਮਣੇ ਲੈ ਗਿਆ। ਉਸ ਨੇ ਆਪਣੇ ਹੱਥ ਉਤਾਂਹ ਨੂੰ ਚੁੱਕੇ ਅਤੇ ਆਪਣੇ ਚੇਲਿਆਂ ਨੂੰ ਅਸੀਸ ਦਿੱਤੀ। ਜਦੋਂ ਯਿਸੂ ਉਨ੍ਹਾਂ ਨੂੰ ਅਸੀਸ ਦੇ ਰਿਹਾ ਸੀ ਤਾਂ ਉਸ ਨੂੰ ਉਨ੍ਹਾਂ ਤੋਂ ਅਲੱਗ ਕੀਤਾ ਗਿਆ ਅਤੇ ਸੁਰਗ ਵੱਲ ਲਿਜਾਇਆ ਗਿਆ। ਉਸ ਦੇ ਚੇਲੇ ਉੱਥੇ ਉਸਦੀ ਉਪਾਸਨਾ ਕਰਦੇ ਰਹੇ ਅਤੇ ਉਸਤੋਂ ਬਾਦ ਉਹ ਸ਼ਹਿਰ ਵੱਲ ਨੂੰ ਮੁੜ ਆਏ। ਉਹ ਬਹੁਤ ਖੁਸ਼ ਸਨ। ਲੂਕਾ 24:50-52 [Luke 24: 50-52]

ਯਿਸੂ ਦੇ ਵਾਅਦੇਉੱਥੇ ਜਾਣ ਅਤੇ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਤੋਂ ਬਾਦ, ਮੈਂ ਵਾਪਿਸ ਆਵਾਂਗਾ ਅਤੇ ਤੁਹਾਨੂੰ ਆਪਣੇ ਨਾਲ ਰਹਿਣ ਲਈ ਲੈ ਜਾਵਾਂਗਾ। ਯੂਹੰਨਾ 14:3 [John 14: 3]

ਯਹੋਵਾਹ ਦੇ ਪਰਬਤ ਉੱਤੇ ਕੌਣ ਚੜ੍ਹ ਸੱਕਦਾ ਹੈ। ਕੌਣ ਖਲੋ ਸੱਕਦਾ ਹੈ ਤੇ ਯਹੋਵਾਹ ਦੇ ਪਵਿੱਤਰ ਮੰਦਰ ਵਿੱਚ ਉਪਾਸਨਾ ਕਰ ਸੱਕਦਾ ਹੈ? ਕਿਹੜੇ ਲੋਕ ਗਿਰਜਾਘਰ ਤੱਕ ਜਾ ਸੱਕਦੇ ਹਨ? ਪਵਿੱਤਰ ਹੱਥਾਂ ਅਤੇ ਜਿਨ੍ਹਾਂ ਦੇ ਦਿਲ ਸ਼ੁੱਧ ਹਨ। ਉਹ ਲੋਕ ਜਿਨ੍ਹਾਂ ਨੇ ਮੰਦੇ ਕੰਮ ਨਹੀਂ ਕੀਤੇ ਹਨ, ਉਹ ਲੋਕ ਜਿਨ੍ਹਾ ਦੇ ਹਿਰਦੇ ਸ਼ੁੱਧ ਹਨ, ਉਹ ਲੋਕ ਜਿਨ੍ਹਾਂ ਨੇ ਝੂਠੀ ਸੌਂਹ ਖਾਣ ਲਈ ਮੇਰੇ ਨਾਂ ਦੀ ਵਰਤੋਂ ਨਹੀਂ ਕੀਤੀ ਅਤੇ ਉਹ ਲੋਕ ਜਿਨ੍ਹਾਂ ਨੇ ਧੋਖਾ ਦੇਣ ਵਾਲੇ ਵਾਅਦੇ ਨਹੀਂ ਕੀਤੇ ਹਨ। ਜ਼ਬੂਰ 24: 3-4 [Psalm 24: 3-4]

ਅਸੀਂ ਸਾਰੇ ਹੀ ਪਾਪ ਨਾਲ ਨਾਪਾਕ ਹਾਂ। ਸਾਡੇ ਨੇਕ ਅਮਲ ਵੀ ਪਵਿੱਤਰ ਨਹੀਂ ਹਨ ਉਹ ਖੂਨ ਨਾਲ ਭਰੇ ਗੋਦੜੇ ਵਰਗੇ ਹਨ। ਅਸੀਂ ਸਾਰੇ ਹੀ ਮੁਰਦਾ ਪਤਿਆਂ ਵ੍ਵਰਗੇ ਹਾਂ। ਸਾਡੇ ਪਾਪਾਂ ਨੇ ਸਾਨੂੰ ਹਵਾ ਵਾਂਗ ਉਡਾਇਆ ਹੈ। ਯਸਾਯਾਹ 64:6 [Isaiah 64: 6]

ਕਿਉਂਕਿ ਹਰੇਕ ਨੇ ਪਾਪ ਕੀਤਾ ਹੈ ਅਤੇ ਸਭ ਪਰਮੇਸ਼ੁਰ ਦੀ ਮਹਿਮਾ ਲਈ ਕਾਫ਼ੀ ਚੰਗੇ ਨਹੀਂ ਹਨ। ਰੋਮੀਆਂ 3:23 [Romans 3: 23]

ਅਸੀਂ ਸਾਰੇ ਹੀ ਭੇਡਾਂ ਵਾਂਗ ਭਟਕ ਗਏ। ਅਸੀਂ ਸਾਰੇ ਆਪਣੇ-ਆਪਣੇ ਰਾਹ ਤੁਰ ਗਏ। ਅਸੀਂ ਅਜਿਹਾ ਉਦੋਂ ਕੀਤਾ ਜਦੋਂ ਯਹੋਵਾਹ ਨੇ ਸਾਨੂੰ ਸਾਡੇ ਪਾਪ ਤੋਂ ਮੁਕਤ ਕਰ ਦਿੱਤਾ ਅਤੇ ਸਾਡਾ ਸਾਰਾ ਪਾਪ ਆਪਣੇ ਜ਼ਿਂਮੇ ਲੈ ਲਿਆ। ਯਸਾਯਾਹ 53:6 [Isaiah 53: 6]

ਕੋਈ ਵੀ ਭਲੇ ਵਿਅਕਤੀ ਲਈ ਮਰਨ ਦਾ ਇੱਛੁਕ ਨਹੀਂ ਹੋਵੇਗਾ। ਜੇਕਰ ਇੱਕ ਵਿਅਕਤੀ ਬੜਾ ਹੀ ਭਲਾ ਹੈ ਤਾਂ ਫ਼ੇਰ ਕੋਈ ਵੀ ਉਸ ਲਈ ਮਰਨ ਦਾ ਇੱਛੁਕ ਹੋ ਸੱਕਦਾ। ਪਰ ਮਸੀਹ ਸਾਡੇ ਲਈ ਮਰਿਆ ਜਦੋਂ ਹਾਲੇ ਅਸੀਂ ਪਾਪੀ ਸਾਂ। ਇੰਝ ਪਰਮੇਸ਼ੁਰ ਨੇ ਸਾਡੇ ਪ੍ਰਤੀ ਆਪਣਾ ਭਰਪੂਰ ਪਿਆਰ ਦਰਸਾਇਆ ਹੈ। ਰੋਮੀਆਂ ਨੂੰ 5: 7-8 [Romans 5: 7-8]

ਉਸ ਨੇ ਉਨ੍ਹਾਂ ਨੂੰ ਕਿਹਾ, “ਪਰ ਤੁਸੀਂ ਮੈਨੂੰ ਕੀ ਕਹਿੰਦੇ ਹੋ ਕਿ ਮੈਂ ਕੌਣ ਹਾਂ?” ਸ਼ਮਊਨ ਪਤਰਸ ਨੇ ਉੱਤਰ ਦਿੱਤਾ, “ਤੁਸੀਂ ਮਸੀਹ ਹੋ, ਜਿਉਂਦੇ ਪਰਮੇਸ਼ੁਰ ਦੇ ਪੁੱਤਰ ਹੋ।” ਯਿਸੂ ਨੇ ਉਸ ਨੂੰ ਉੱਤਰ ਦਿੱਤਾ, “ਤੂੰ ਧੰਨ ਹੈ ਯੂਨਾਹ ਦੇ ਪੁੱਤਰ ਸ਼ਮਊਨ। ਕਿਉਂਕਿ ਇਹ ਗੱਲ ਤੈਨੂੰ ਮਨੁੱਖ ਦੁਆਰਾ ਨਹੀਂ ਪ੍ਰਗਟਾਈ ਗਈ ਸਗੋਂ ਮੇਰੇ ਪਿਤਾ ਦੁਆਰਾ ਜੋ ਕਿ ਸਵਰਗ ਵਿੱਚ ਹੈ। ਮੱਤੀ 16:15-17 [Matthew 16: 15-17]

ਜੇਕਰ ਤੂੰ ਆਪਣੇ ਮੂੰਹ ਨਾਲ ਐਲਾਨ ਕਰਦਾ ਹੈਂ, “ਯਿਸੂ ਪ੍ਰਭੂ ਹੈ” ਅਤੇ ਜੇਕਰ ਤੂੰ ਆਪਣੇ ਦਿਲ ਵਿੱਚ ਯਕੀਨ ਕਰਦਾ ਹੈਂ ਕਿ ਪਰਮੇਸ਼ੁਰ ਨੇ ਯਿਸੂ ਨੂੰ ਮੁਰਦਿਆਂ ਤੋਂ ਉੱਠਾਇਆ ਹੈ ਤਾਂ ਤੂੰ ਬਚਾਇਆ ਜਾਵੇਂਗਾ। ਹਾਂ, ਅਸੀਂ ਆਪਣੇ ਦਿਲਾਂ ਨਾਲ ਨਿਹਚਾ ਕਰਦੇ ਹਾਂ, ਇਸ ਲਈ ਅਸੀਂ ਧਰਮੀ ਬਣਾਏ ਜਾਂਦੇ ਹਾਂ। ਅਸੀਂ ਆਪਣੇ ਖੁਦ ਦੇ ਮੂੰਹਾਂ ਨਾਲ ਐਲਾਨ ਕਰਦੇ ਹਾਂ ਕਿ ਅਸੀਂ ਉਸ ਵਿੱਚ ਨਿਹਚਾ ਕਰਦੇ ਹਾਂ, ਇਸ ਲਈ ਅਸੀਂ ਬਚਾਏ ਗਏ ਹਾਂ। ਰੋਮੀਆਂ ਨੂੰ 10: 9-10 [Romans 10: 9-10]

ਯਿਸੂ ਨੇ ਹੋਰ ਵੀ ਕਈ ਕਰਿਸ਼ਮੇ ਕੀਤੇ ਜਿਹੜੇ ਉਸ ਦੇ ਚੇਲਿਆਂ ਨੇ ਵੇਖੇ। ਉਹ ਕਰਿਸ਼ਮੇ ਇਸ ਪੁਸਤਕ ਵਿੱਚ ਨਹੀ ਲਿਖੇ ਗਏ ਹਨ। ਇਹ ਗੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸੱਕੋ ਕਿ ਯਿਸੂ ਹੀ ਮਸੀਹ ਅਤੇ ਪਰਮੇਸ਼ੁਰ ਦਾ ਪੁੱਤਰ ਹੈ। ਅਤੇ ਪਰਤੀਤ ਕਰਕੇ, ਉਸ ਦੇ ਨਾਂ ਰਾਹੀਂ ਤੁਸੀਂ ਜੀਵਨ ਖੱਟ ਸੱਕੋ। ਯੂਹੰਨਾ 20: 30-31 [John 20: 30-31]


Eastern Digital Resources www. krengle.net WhoisJesus@krengle.net Punjabi 1/28/2016Page last modified on January 29, 2016, at 06:23 AM